Professional Documents
Culture Documents
Essay in Punjabi
Essay in Punjabi
ਨੌਜਵਾਨਾਂ ਵਿਚ ਨਸ਼ਿਆਂ ਦੇ ਸੇਵਨ ਦਾ ਦਿਨੋ ਦਿਨ ਵਧਣਾ -ਭਾਰਤ ਖ਼ਾਸ ਕਰ ਪੰ ਜਾਬ ਦੇ ਯੁਵਕਾਂ ਵਿਚ ਨਸ਼ਿਆਂ ਦੇ
ਸੇਵਨ ਦੀ ਰੁਚੀ ਦਿਨੋ-ਦਿਨ ਵਧ ਰਹੀ ਹੈ । ਇਸ ਦਾ ਬਹੁਤਾ ਹਮਲਾ ਸਕੂਲਾਂ ਅਤੇ ਕਾਲਜਾਂ ਦੇ ਹੋਸਟਲਾਂ
ਵਿਚ ਰਹਿੰ ਦੇ ਨੌਜਵਾਨਾਂ ਉੱਪਰ ਹੋਇਆ ਹੈ । ਇਸ ਨਾਲ ਨੌਜਵਾਨ ਪੀੜੀ, ਜੋ ਕਿ ਦੇਸ਼ ਦੇ ਭਵਿੱ ਖ ਦਾ
ਨਿਰਮਾਣ ਕਰਨ ਵਿਚ ਸਭ ਤੋਂ ਠੋਸ ਤੇ ਸਰਗਰਮ ਹਿੱ ਸਾ ਪਾਉਂਦੀ ਹੈ, ਬੁਰੀ ਤਰ੍ਹਾਂ ਕੁਰਾਹੇ ਪੈ ਗਈ ਹੈ।
ਇਕ ਸਰਵੇਖਣ ਅਨੁਸਾਰ ਪੰ ਜਾਬ ਦੇ ਸਰਹੱ ਦੀ ਇਲਾਕੇ ਵਿਚ ਵਸਦੇ ਇਸਦੇ ਵਧੇਰੇ ਸ਼ਿਕਾਰ ਹਨ ਤੇ ਇਹ
ਬਿਮਾਰੀ ਕੇਵਲ ਮੁੰ ਡਿਆਂ ਵਿਚ ਹੀ ਨਹੀਂ, ਸਗੋਂ ਕੁੜੀਆਂ ਵਿਚ ਵੀ ਆਪਣੇ ਪੈਰ , ਹੈ । ਨਸ਼ਿਆਂ ਦੀਆਂ
ਆਦਤਾਂ ਵਿਚ ਫਸ ਕੇ ਨੌਜਵਾਨ ਕੇਵਲ ਆਪਣੇ ਭਵਿੱ ਖ ਨੂੰ ਹੀ ਤਬਾਹ ਨਹੀਂ ਕਰ ਰਹੇ, ਸਗੋਂ ਸਮੁੱ ਚੇ : ਕੌ ਮ
ਦੀ ਗਿਰਾਵਟ ਦਾ ਕਾਰਨ ਬਣ ਰਹੇ ਹਨ । ਇਨ੍ਹਾਂ ਨਸ਼ਿਆਂ ਨੇ ਪੰ ਜਾਬ ਦੀ ਜੁਆਨੀ ਨੂੰ ਗਾਲ ਕੇ ਰੱ ਖ ਦਿੱ ਤਾ
ਹੈ ਇਹੋ ਹੈ ਕਿ ਅੱ ਜ ਤੋਂ 5-6 ਸਾਲ ਪਹਿਲਾਂ ਹਰ ਪਿੰ ਡ ਵਿਚ ਕਬੱ ਡੀ ਦੀਆਂ ਦੋ-ਦੋ ਤਿੰ ਨ-ਤਿੰ ਨ ਟੀਮਾਂ
ਹੁੰ ਦੀਆਂ ਸਨ, ਪਰੰ ਤੂ ਅੱ ਜ 1082 ਨੂੰ ਰਲਾ ਕੇ ਵੀ ਇਕ ਟੀਮ ਨਹੀਂ ਬਣਦੀ।
ਸੰ ਸਾਰ ਵਿਚ ਨਸ਼ਿਆਂ ਦਾ ਪਸਾਰ -ਇਕ ਅਨੁਮਾਨ ਅਨੁਸਾਰ ਸਾਰੇ ਸੰ ਸਾਰ ਵਿਚ ਇਸ ਸਮੇਂ 20 ਕਰੋੜ 50 ਲੱਖ
ਲੋ ਕ ਨਸ਼ਿਆਂ ਦੇ ਆਦੀ ਹੋ ਚੁੱ ਕੇ ਹਨ । ਇਸ ਪੱ ਖ ਤੋਂ ਏਸ਼ਿਆਈ ਲੋ ਕ ਸਭ ਤੋਂ ਵੱ ਧ ਨਸ਼ਿਆਂ ਦੀ ਮਾਰ ਹੇਠ
ਹਨ ਤੇ ਸਾਡਾ ਮੁਲਕ ਏਸ਼ਿਆ ਮੁਲਕਾਂ ਦੇ ਨਸ਼ੇਬਾਜ਼ਾਂ ਵਿਚੋਂ ਮੋਹਰਲੀ ਕਤਾਰ ਵਿਚ ਆਉਂਦਾ ਹੈ । ਇਕ
ਰਿਪੋਰਟ ਮੁਤਾਬਕ ਭਾਰਤ ਵਿਚ 7 ਕਰੋੜ ਬੰ ਦੇ ਸ਼ਰਾਬ 9 ਲੱਖ ਚਰਸ, 27 ਲੱਖ ਚਰਸ, ਸਮੈਕ ਤੇ
ਹੈਰੋਇਨ ਅਤੇ 20 ਲੱਖ ਲੋ ਕ ਹੋਰਨਾਂ ਨਸ਼ੀਲੇ ਪਦਾਰਥਾਂ ਦੇ ਆਦੀ ਹੋ ਚੁੱ ਕੇ ਹਨ | ਅਨੁਮਾਨ ਅਨੁਸਾਰ
ਸਾਡੇ 80% ਨੌਜਵਾਨ ਕਿਸੇ ਨਾ ਕਿਸੇ ਨਸ਼ੇ ਦੇ ਆਦੀ ਹਨ।
ਨੌਜਵਾਨ ਕਿਹੜੇ-ਕਿਹੜੇ ਨਸ਼ੇ ਵਰਤਦੇ ਹਨ-ਕਈ ਥਾਂਵਾਂ ਤੇ ਸਕੂਲਾਂ ਜਾਂ ਕਾਲਜਾਂ ਦੇ ਹੋਸਟਲਾਂ ਦੀ ਤਲਾਸ਼ੀ ਲੈ ਣ
ਉਪਰੰ ਤ ਉੱਥੇ ਸ਼ਰਾਬ, ਅਫ਼ੀਮ, ਚਰਸ, ਸਿਗਰਟ, ਭੰ ਗ, ਪੋਸਤ, ਸਲਫਾ, ਗਾਂਜਾ, ਕੋਕੀਨ, ਸਮੈਕ ਤੇ
ਹੈਰੋਇਨ ਆਦਿ ਨਸ਼ਾ ਦੇਣ ਵਾਲੀਆਂ ਦਵਾਈਆਂ ਮਿਲੀਆਂ ਹਨ, ਜਿਨ੍ਹਾਂ ਦਾ ਪ੍ਰਯੋਗ ਨੌਜਵਾਨ ਕਰਦੇ ਹਨ ।
ਇਸ ਤੋਂ ਬਿਨਾਂ ਉਹ ਕਈ ਪ੍ਰਕਾਰ ਦੀਆਂ ਹੋਰ ਨਸ਼ੇਦਾਰ ਗੋਲੀਆਂ, ਨੀਂਦ ਲਿਆਉਣ ਵਾਲੀਆਂ ਗੋਲੀਆਂ ਤੇ
ਸ਼ਰਾਬ ਦੀ ਵਰਤੋਂ ਵੀ ਕਰਦੇ ਹਨ । ਨਸ਼ਿਆਂ ਦੇ ਸੇਵਨ ਦੀ ਇਹ ਰੂਚੀ ਕੇਵਲ ਸਕੂਲਾਂ ਤੇ ਕਾਲਜਾਂ ਦੇ
ਹੋਸਟਲਾਂ ਤਕ ਹੀ ਸੀਮਿਤ ਨਹੀਂ, ਸਗੋਂ ਨੌਕਰੀ-ਪੇਸ਼ਾ ਜਾਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਵਿਚ ਵੀ ਹੈ ।
ਉਹ ਆਪਣੇ ਫ਼ਿਕਰਾਂ, ਗ਼ਮਾਂ ਤੇ ਚਿੰ ਤਾਵਾਂ ਨੂੰ ਭੁਲਾਉਣ ਲਈ ਇਨ੍ਹਾਂ ਚੀਜ਼ਾਂ ਦੀ ਵਰਤੋਂ ਕਰਦੇ ਹਨ । ਸ਼ੁਰ-ੂ
ਸ਼ੁਰੂ ਵਿਚ ਹੋਰਨਾਂ ਨਸ਼ਈਆਂ ਦੇ ਬਹਿਕਾਵੇ ਵਿਚ ਆ ਕੇ ਪਲ ਭਰ ਦੇ ਆਨੰਦ ਲਈ ਲਿਆ ਨਸ਼ਾ ਕੱ ਚੀ
ਉਮਰ ਦੇ ਬੱ ਚਿਆਂ ਲਈ ਮੌਤ ਦਾ ਫ਼ਰਮਾਨ ਹੋ ਨਿਬੜਦਾ ਹੈ ।
-
ਨਸ਼ਾ ਤੰ ਤਰ -ਨੌਜਵਾਨਾਂ ਵਿਚ ਨਸ਼ਿਆਂ ਦੇ ਪਸਾਰ ਦਾ ਮੁੱ ਖ ਕਾਰਨ ਪੈਸੇ ਦੀ ਹਵਸ ਦੇ ਸ਼ਿਕਾਰ ਸਮਾਜ
ਵਿਰੋਧੀ ਅਨਸਰ ਹਨ, ਜਿਨ੍ਹਾਂ ਦਾ ਪੂਰੀ ਦੁਨੀਆਂ ਵਿਚ ਫੈਲਿਆ ਇਕ ਨੈੱਟਵਰਕ ਹੈ । ਬੇਸ਼ਕ ਹਰ ਤੀਜੇ
ਦਿਨ ਕਰੋੜਾਂ ਰੁਪਏ ਦੀ ਹੈਰੋਇਨ ਫੜੇ ਜਾਣ ਦੀਆਂ ਖ਼ਬਰਾਂ ਆਉਂਦੀਆਂ ਹਨ, ਪਰ ਇਸਦੇ ਬਾਵਜੂਦ ਵੱ ਡੇ
ਪੱ ਧਰ ਤੇ ਸਮਗਲਿੰਗ ਰਾਹੀਂ ਹੈਰੋਇਨ, ਚਰਸ, ਸਮੈਕ ਤੇ ਹੋਰ ਨਸ਼ੇ ਪੰ ਜਾਬ ਤੇ ਹੋਰ ਥਾਂਵਾਂ ਉੱਤੇ ਸਪਲਾਈ
ਹੁੰ ਦੇ ਹਨ । ਸਾਡੇ ਪਿੰ ਡਾਂ ਤੇ ਸ਼ਹਿਰਾਂ ਵਿਚ ਇਹ ਨਸ਼ਾ-ਤੰ ਤਰ ਬੜੇ ਭਿਆਨਕ ਰੂਪ ਵਿਚ ਫੈਲਿਆ ਹੋਇਆ
ਹੈ, ਜਿਸ ਵਿਚ ਭ੍ਰਿਸ਼ਟ ਰਾਜਨੀਤਕ ਲੀਡਰ, ਪੁਲਿਸ ਤੇ ਖ਼ੁਫ਼ੀਆ ਮਹਿਕਮੇ ਦੇ ਭ੍ਰਿਸ਼ਟ ਅਫਸਰਾਂ ਤਕ ਸਭ
ਭਾਈਵਾਲ ਹਨ । ਗਭਰੂਆਂ ਨੂੰ ਸਮੈਕ ਤੇ ਲਾਉਣ ਲਈ ਇਹ ਸਮਗਲਰ ਬਹੁ-ਕੌ ਮੀ ਕੰ ਪਨੀਆਂ ਵਾਂਗ ਕੰ ਮ
ਕਰਦੇ ਹੋਏ ਆਪਣੇ ਨਵੇਂ ਸ਼ਿਕਾਰਾਂ ਨੂੰ ਚਾਰ ਪੁੜੀਆਂ ਪਿੱ ਛੇ ਪੰ ਜਵੀਂ ਮੁਫ਼ਤ ਦਿੰ ਦੇ ਹਨ ਤੇ ਫਿਰ ਉਨ੍ਹਾਂ ਰਾਹੀਂ
ਹੀ ਸਬ-ਏਜੰ ਟ ਬਣਾ ਕੇ ਇਹ ਜ਼ਹਿਰ ਘਰਘਰ ਪੁਚਾਉਣ ਦਾ ਕਾਰੋਬਾਰ ਕੀਤਾ ਜਾਂਦਾ ਹੈ । ਇਸੇ ਕਾਰਨ
ਚੋਣਾਂ ਵਿਚ ਵੀ ਨਸ਼ਿਆਂ ਦੀ ਖੁੱ ਲ੍ਹੀ ਵਰਤੋਂ ਹੁੰ ਦੀ ਹੈ । ਅਸਲ ਵਿਚ ਨਸ਼ਾ ਮਨੁੱਖ ਦੀ ਸੋਚਣ-ਵਿਚਾਰਨ ਦੀ
ਸ਼ਕਤੀ ਖੋਹ ਲੈਂ ਦਾ ਹੈ ਤੇ ਵਰਤਮਾਨ ਸਿਆਸਤ ਦੇ ਚੌਧਰੀਆਂ ਨੂੰ ਅਜਿਹੇ ਲੋ ਕਾਂ ਦੀ ਹੀ ਜ਼ਰੂਰਤ ਹੈ, ਜਿਹੜੇ
ਆਪਣੀ ਸੋਚ ਵਿਚਾਰ ਤੋਂ ਵਾਂਝੇ ਹੋਣ ਤੇ ਨਸ਼ੇ ਦੀਆਂ ਦੋ ਚਾਰ ਖੁਰਾਕਾਂ ਤੇ ਦੋ ਚਾਰ ਸੌ ਰੁਪਏ ਲੈ ਕੇ ਉਨ੍ਹਾਂ ਦੇ
ਬਕਸੇ ਵਿਚ ਵੋਟ ਪਾਉਣ । ਇਸ ਤੋਂ ਇਲਾਵਾ ਹੇਠ ਲਿਖੇ ਕੁੱ ਝ ਹੋਰ ਕਾਰਨ ਵੀ ਹਨ, ਜੋ ਨੌਜਵਾਨਾਂ ਤੇ
ਵਿਦਿਆਰਥੀਆਂ ਨੂੰ ਇਨ੍ਹਾਂ ਨਸ਼ੇ ਦੇ ਵਪਾਰੀਆਂ ਦੇ ਸ਼ਿਕਾਰ ਬਣਾਉਣ ਵਿਚ ਹਿੱ ਸਾ ਪਾ ਰਹੇ ਹਨ ।
ਵਿੱ ਦਿਅਕ ਢਾਂਚੇ ਦਾ ਨੁਕਸ -ਨਸ਼ਿਆਂ ਦੇ ਸੇਵਨ ਦਾ ਦੂਜਾ ਕਾਰਨ ਸਾਡੇ ਵਿੱ ਦਿਅਕ ਢਾਂਚੇ ਦਾ ਨੁਕਸਦਾਰ ਹੋਣਾ ਹੈ
। ਸਾਡੀ ਖਿਆ-ਪ੍ਰਣਾਲੀ ਵਿੱ ਚ ਬਹੁਤੇ ਵਿਦਿਆਰਥੀ ਪੜ ਕੇ ਪਾਸ ਹੋਣ ਨਾਲੋਂ ਨਕਲ ਮਾਰ ਕੇ ਪਾਸ ਹੋਣ
ਵਿਚ ਵਧੇਰੇ ਯਕੀਨ ਰੱ ਖਦੇ ਹਨ | ਅਜਿਹੇ ਵਿਦਿਆਰਥੀ ਪੜ੍ਹਾਈ ਵੱ ਲੋਂ ਅਵੇਸਲੇ ਰਹਿੰ ਦੇ ਹਨ ਤੇ ਨਸ਼ੇ
ਆਦਿ ਸੇਵਨ ਦੀਆਂ ਭੈੜੀਆਂ ਆਦਤਾਂ ਦੇ ਸ਼ਿਕਾਰ ਹੋ ਜਾਂਦੇ ਹਨ ।
ਬੇਰੁਜ਼ਗਾਰੀ -ਸਾਡੇ ਦੇਸ਼ ਵਿਚ ਬੇਰੁਜ਼ਗਾਰੀ ਕਾਰਨ ਨੌਜਵਾਨਾਂ ਨੂੰ ਆਪਣੇ ਭਵਿੱ ਖ ਦਾ ਹਨੇਰਾ ਦਿਸਣਾ,
ਸਕੂਲਾਂ, ਕਾਲਜਾਂ ਵਿਚ ਹੜਤਾਲ ਕਾਰਨ ਪੜ੍ਹਾਈ ਦਾ ਬੰ ਦ ਰਹਿਣਾ ਆਦਿ ਵੀ ਇਸ ਦੇ ਕਾਰਨ ਹਨ । ਕਈ
ਵਿਦਿਆਰਥੀ, ਜੋ ਸਾਰਾ ਸਾਲ ਤਾਂ ਪੜਦੇ ਨਹੀਂ, ਪਰੰ ਤੂ ਇਮਤਿਹਾਨ ਦੇ ਦਿਨਾਂ ਵਿਚ ਉਨ੍ਹਾਂ ਨੂੰ ਪੜ੍ਹਨ ਦਾ
ਖ਼ਿਆਲ ਆਉਂਦਾ ਹੈ, ਉਹ ਰਾਤ ਨੂੰ ਜਾਗਣ ਲਈ ਤੇਜ਼ ਚਾਹ ਅਤੇ ਨੀਂਦ ਨਾ ਲਿਆਉਣ ਵਾਲੀਆਂ ਗੋਲੀਆਂ
ਖਾਂਦੇ ਹਨ, ਜੋ ਕਿ ਇਕ ਪ੍ਰਕਾਰ ਦਾ ਨਸ਼ਾ ਦੇ ਕੇ ਨੀਂਦ ਨੂੰ ਰੋਕਦੀਆਂ ਹਨ । ਅਗਲੇ ਦਿਨ ਜਦੋਂ ਉਹ ਪੜ੍ਹਾਈ
ਨਾਲ ਥੱ ਕ ਜਾਂਦੇ ਹਨ, ਤਾਂ ਉਨ੍ਹਾਂ ਨੂੰ ਨੀਂਦ ਲਿਆਉਣ ਵਾਲੀ ਗੋਲੀ ਖਾਣੀ ਪੈਂਦੀ ਹੈ । ਕਈ ਨੌਜਵਾਨ ਨਸ਼ੇ ਦੇ
ਟੀਕੇ ਵੀ ਲੁਆਉਂਦੇ ਹਨ ।
ਬਾਹਰਲੇ ਅਸਰ -ਨੌਜਵਾਨਾਂ ਉੱਪਰ ਫ਼ਿਲਮਾਂ ਤੇ ਟੈਲੀਵਿਯਨ ਦੇ ਨਾਟਕਾਂ ਦਾ ਪ੍ਰਭਾਵ ਤੇ ਪੱ ਛਮੀ ਸੱ ਭਿਅਤਾ ਦੇ
ਹੋਰ ਪ੍ਰਭਾਵ ਵੀ ਉਨ੍ਹਾਂ ਨੂੰ ਨਸ਼ਿਆਂ ਦੇ ਸੇਵਨ ਕਰਨ ਦੀਆਂ ਆਦਤਾਂ ਦਾ ਸ਼ਿਕਾਰ ਬਣਾਉਂਦੇ ਹਨ ।
ਫਲਸਰੂਪ ਨੌਜਵਾਨ, ਸ਼ਰਾਬ, ਭੰ ਗ, ਚਰਸ, ਤੰ ਬਾਕੂ, ਸਿਗਰਟ, ਸੁਲਫਾ, ਕੋਕੀਨ, ਅਫ਼ੀਮ, ਪੋਸਤ
ਆਦ ਸਭ ਪ੍ਰਕਾਰ ਦੇ ਨਸ਼ਿਆਂ ਦੇ ਸੇਵਨ ਕਰ ਰਹੇ ਹਨ ਤੇ ਇਸ ਤਰ੍ਹਾਂ ਆਪਣਾ ਜੀਵਨ ਖ਼ਰਾਬ ਕਰ ਰਹੇ
ਹਨ । ਪੰ ਜਾਬੀਆਂ ਵਿਚ ਤੰ ਬਾਕੂ ਖਾਣ ਦੀ ਰੁਚੀ ਤਾਂ ਯੂ.ਪੀ. ਤੇ ਬਿਹਾਰ ਤੋਂ ਆਏ ਪਰਵਾਸੀ ਮਜ਼ਦੂਰਾਂ ਦੀ
ਦੇਖਾ-ਦੇਖੀ ਸ਼ੁਰੂ ਹੋਈ ਹੈ ਤੇ ਇਸ ਨਸ਼ੇ ਵਿਚ ਲਗਣ ਮਗਰੋਂ ਉਹ ਹੋਰਨਾਂ ਨਸ਼ਿਆਂ ਵਿਚ ਗਰਕ ਹੋ ਗਏ ਹਨ
।
- -ਨੌਜਵਾਨਾਂ ਦਾ ਇਸ ਪ੍ਰਕਾਰ ਨਸ਼ਿਆਂ ਵਲ ਰੁਚਿਤ ਹੋਣਾ ਸਾਡੇ ਦੇਸ਼ ਲਈ ਬਹੁਤ ਹੀ ਹਾਨੀਕਾਰਕ
ਸਾਰ ਅੰਸ਼