You are on page 1of 3

ਗੁਰੂ ਨਾਨਕ ਦੇਵ ਜੀ 

(15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ


ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਗੁਰੂ ਨਾਨਕ ਸਾਹਿਬ ਦਾ ਜਨਮ ਕੱਤਕ ਦੀ ਪੂਰਨਮਾਸ਼ੀ ਨੂੰ ਲਾਹੌਰ ਨੇੜੇ
ਰਾਇ ਭੋਇ ਦੀ ਤਲਵੰਡੀ (ਹੁਣ ਨਨਕਾਣਾ ਸਾਹਿਬ, ਪੰਜਾਬ, ਪਾਕਿਸਤਾਨ), ਵਿਖੇ ਹਿੰਦੂ ਪਰਿਵਾਰ ਵਿਚ

ਹੋਇਆ ਜੋ ਸਨਾਤਨ ਧਰਮ ਦੇ ਅਨੁਯਾਈ ਸਨ। ਇਹਨਾਂ ਦੇ ਮਾਪੇ, ਕਲਿਆਣ ਚੰਦ ਦਾਸ ਬੇਦੀ, ਮਕਬੂਲ
ਨਾਮ ਮਹਿਤਾ ਕਾਲੂ ਅਤੇ ਤ੍ਰਿਪਤਾ ਸਨ। ਪਿਓ ਪਿੰਡ ਤਲਵੰਡੀ ਦੇ ਫ਼ਸਲ ਮਾਮਲੇ ਦੇ ਪਟਵਾਰੀ ਸਨ।
ਮਾਪੇ ਹਿੰਦੂ ਖੱਤਰੀ ਵਜੋਂ ਸ਼ਨਾਖ਼ਤ ਕਰਦੇ ਸਨ ਅਤੇ ਪੇਸ਼ਾਵਰ ਵਪਾਰੀ ਸਨ। ਉਹਨਾਂ ਦੀ ਇੱਕ ਭੈਣ, ਬੇਬੇ

ਨਾਨਕੀ, ਉਹਨਾਂ ਤੋਂ ਪੰਜ ਸਾਲ ਵੱਡੀ ਸੀ। ਨਾਨਕ ਦਾ ਆਪਣੀ ਭੈਣ ਨਾਲ਼ ਲਾਡ ਹੋਣ ਕਾਰਨ ਉਹ
ਸੁਲਤਾਨਪੁਰ ਆਪਣੀ ਭੈਣ ਅਤੇ ਜੀਜੇ ਦੇ ਘਰ ਰਹਿਣ ਲਈ ਚਲੇ ਗਏ। ਉੱਥੇ ਉਹ 20 ਸਾਲ ਦੀ ਉਮਰ

ਵਿੱਚ, ਦੌਲਤ ਖ਼ਾਨ ਅਧੀਨ ਮੋਦੀਖਾਨੇ ਵਿੱਚ ਕੰਮ ਕਰਨ ਲੱਗ ਪਏ। ਸਿੱਖ ਰਿਵਾਜ਼ਾਂ ਮਤਾਬਕ, ਗੁਰੂ ਨਾਨਕ
ਸਾਹਿਬ ਦੇ ਜਨਮ ਅਤੇ ਸ਼ੁਰੂਆਤ ਜ਼ਿੰਦਗੀ ਦੀਆਂ ਕਈ ਘਟਨਾਵਾਂ ਨਾਨਕ ਦੀ ਇਲਾਹੀ ਰਹਿਮਤ ਨੂੰ

ਦਰਸਾਉਂਦੀਆਂ ਨੇ। ਉਹਨਾਂ ਦੀ ਜ਼ਿੰਦਗੀ ਬਾਰੇ ਲਿਖਤਾਂ ਉਹਨਾਂ ਦੀ ਛੋਟੀ ਉਮਰ ਵਿੱਚ ਖਿੜਦੀ ਹੋਈ ਸੂਝ
ਦਾ ਵੇਰਵਾ ਦਿੰਦੀਆਂ ਹਨ। 

24 ਸਤੰਬਰ 1487 ਨੂੰ ਨਾਨਕ ਦਾ ਵਿਆਹ ਬਟਾਲਾ ਕਸਬੇ ਦੇ ਮੂਲ ਚੰਦ ਅਤੇ ਚੰਦੋ ਰਾਣੀ ਦੀ ਧੀ ਮਾਤਾ
ਸੁਲੱਖਣੀ ਨਾਲ਼ ਹੋਇਆ। ਇਸ ਜੋੜੇ ਦੇ ਦੋ ਪੁੱਤ ਸਨ, ਸ੍ਰੀ ਚੰਦ ਅਤੇ ਲਖਮੀ ਚੰਦ, ਸ੍ਰੀ ਚੰਦ ਨੂੰ ਗੁਰੂ

ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਗਿਆਨ ਪ੍ਰਾਪਤ ਹੋਇਆ ਅਤੇ ਉਹ ਉਦਾਸੀ ਸੰਪਰਦਾ ਦੇ
ਸੰਸਥਾਪਕ ਬਣ ਗਏ।
ਨਾਨਕ ਦੀ ਜ਼ਿੰਦਗੀ ਬਾਰੇ ਸਭ ਤੋਂ ਪਹਿਲੀ ਜੀਵਨੀ ਦਾ ਖ਼ਿਤਾਬ ਜਨਮਸਾਖੀਆਂ ਨੂੰ ਹਾਸਲ ਹੈ।
ਜਨਮਸਾਖੀਆਂ ਦੁਆਰਾ ਨਾਨਕ ਦੇ ਜਨਮ ਦੇ ਹਲਾਤ ਨੂੰ ਛੋਟਿਆਂ ਵਾਕਿਆਂ ਨਾਲ਼ ਬਿਆਨ ਕੀਤਾ ਗਿਆ।

ਨਾਨਕ ਇੱਕ ਗੁਰੂ ਸਨ ਅਤੇ 15 ਵੀਂ ਸਦੀ ਦੌਰਾਨ ਉਹਨਾਂ ਨੇ ਸਿੱਖ ਧਰਮ ਦਾ ਆਗ਼ਾਜ਼ ਕੀਤਾ। ਸਿੱਖੀ ਦਾ
ਮੌਲਿਕ ਯਕੀਨ, ਮੁਕੱਦਸ ਗ੍ਰੰਥ ਗੁਰੂ ਗ੍ਰੰਥ ਸਾਹਿਬ ਵਿੱਚ ਦਰਸਾਇਆ ਹੈ, ਜਿਸ ਵਿੱਚ ਸ਼ਾਮਲ ਹਨ ਰੱਬ ਦੇ

ਨਾਮ ਉੱਤੇ ਨਿਸ਼ਚਾ ਅਤੇ ਬੰਦਗੀ, ਸਾਰੀ ਇਨਸਾਨੀਅਤ ਵਿੱਚ ਇਤਫ਼ਾਕ, ਬੇਖ਼ੁਦ ਸੇਵਾ ਵਿੱਚ ਰੁੱਝਣਾ,
ਸਰਬੱਤ ਦੇ ਭਲੇ ਅਤੇ ਖੁਸ਼ਹਾਲੀ ਵਾਸਤੇ ਸਮਾਜਕ ਇਨਸਾਫ਼ ਲਈ ਉੱਦਮ ਕਰਨਾ, ਅਤੇ ਇਮਾਨਦਾਰ
ਵਤੀਰਾ ਅਤੇ ਰੋਜ਼ੀ ਨਾਲ਼ ਘਰੇਲੂ ਜ਼ਿੰਦਗੀ ਵਿੱਚ ਰਹਿਣਾ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਅਤੇ ਆਖ਼ਰੀ ਗੁਰੂ ਹਨ। ਇਸ ਗ੍ਰੰਥ ਵਿੱਚ ਗੁਰ ਨਾਨਕ ਸਾਹਿਬ
ਦੇ ਕੁੱਲ 974 ਸ਼ਬਦ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ
ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ।

ਗੁਰੂ ਨਾਨਕ ਦੇਵ ਜੀ ਪੰਜਾਬੀ, ਸੰਸਕ੍ਰਿਤ ਅਤੇ ਪਾਰਸੀ ਭਾਸ਼ਾ ਵਿੱਚ ਮਾਹਰ ਸਨ। ਉਹਨਾਂ ਨੇ
ਜਨੇਊ, ਜਾਤ-ਪਾਤ, ਪਾਖੰਡ ਅਤੇ ਮੂਰਤੀ-ਪੂਜਾ ਵਰਗੀਆਂ ਫੋਕੀਆਂ ਰਸਮਾਂ ਦਾ ਜ਼ੋਰਦਾਰ ਖੰਡਨ ਕੀਤਾ।
ਗੁਰੂ ਨਾਨਕ ਸਾਹਿਬ ਨੇ ਮਾਨਵਤਾ ਨੂੰ ਕਰਮਕਾਂਡ ਅਤੇ ਪਾਖੰਡ ‘ਚੋਂ ਕੱਢਣ ਅਤੇ ਇੱਕੋ-ਇੱਕ ਪ੍ਰਮਾਤਮਾ
ਨਾਲ ਜੋੜਨ ਲਈ ਸੰਸਾਰਭਰ ਵਿੱਚ ਪੰਜ ਯਾਤਰਾਵਾਂ (ਉਦਾਸੀਆਂ) ਕੀਤੀਆਂ। ਆਪਣੀਆਂ ਉਦਾਸੀਆਂ
ਦੌਰਾਨ ਗੁਰੂ ਨਾਨਕ ਸਾਹਿਬ ਜੀ ਮੱਕੇ ਅਤੇ ਬਗਦਾਦ ਵੀ ਗਏ। ਗੁਰੂ ਜੀ ਨੇ ਹਿੰਦੂ, ਜੈਨੀ,ਬੋਧੀ,ਪਾਰਸੀ
ਅਤੇ ਮੁਸਲਮ ਧਰਮ ਦੇ ਲੋਕਾਂ ਨਾਲ ਵਿਚਾਰਾਂ ਕੀਤੀਆਂ, ਗੁਰੂ ਜੀ ਨੇ ਮੰਦਰਾਂ,ਮਸਜਿਦਾਂ ਵਿੱਚ ਜਾ ਕੇ ਵੀ
ਇਲਾਹੀ ਉਪਦੇਸ਼ ਦਿੱਤਾ। ਗੁਰੂ ਜੀ ਜਿੱਥੇ ਵੀ ਗਏ ਉਹਨਾਂ ਨੇ ਫੋਕੀਆਂ ਰਸਮਾਂ ਜਿਵੇਂ ਜਾਤ-ਪਾਤ, ਤੀਰਥ
ਇਸ਼ਨਾਨ, ਫੋਕੀਆਂ ਧਾਰਮਿਕ ਰਸਮਾਂ ਦਾ ਖੰਡਨ ਕੀਤਾ, ਲੋਕਾਂ ਨੂੰ ਜਾਗਰੂਕ ਕੀਤਾ ਅਤੇ ਨਾਲ ਹੀ ਔਰਤ
ਦੀ ਸਮਾਜਿਕ ਦਸ਼ਾ ਸੁਧਾਰਨ ਹਿੱਤ ਔਰਤਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।
ਮੱਧਕਾਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਪ੍ਰਭੂ ਭਗਤੀ’ ਅਤੇ ‘ਨਾਮ ਸਿਮਰਨ’ ਲਈ ਧੁਰ ਕੀ ਬਾਣੀ
ਦੇ ਅਨਹਦ ਰੂਪ ਨੂੰ ਨਾਦੀ ਬਣਾਉਂਦਿਆਂ ‘ਰਾਗ ਸਹਿਤ’ ਸ਼ਬਦ ਦੀ ਮਹਿਮਾ ‘ਕੀਰਤਨ’ ਦੇ ਰੂਪ ਵਿੱਚ ਕੀਤੀ।

ਭਾਵੇਂ ਗੁਰੂ ਸਾਹਿਬ ਨੇ ਦਾਰਸ਼ਨਿਕ ਕਾਵਿ ਜਿਵੇਂ ‘ਜਪੁ’, ਸਲੋਕ-ਸਹਸਕ੍ਰਿਤੀ ਤੇ ਸਲੋਕ ਵਾਰਾਂ ਤੋਂ ਵਧੀਕ
ਰਾਗ ਰਹਿਤ ਰਚੇ, ਪਰ ਉਨ੍ਹਾਂ ਵਿਚਲਾ ਦਰਸ਼ਨ ਆਲਾਪ ਵਾਂਗ ਵਿਚਾਰਧਾਰਾ ਨੂੰ ਉਜਾਗਰ ਕਰਦਾ ਹੈ ਜਿਸ

ਵਿੱਚ ਉਨ੍ਹਾਂ ਦੀ ਸੰਗੀਤਕਤਾ ਅਤੇ ਪ੍ਰਗੀਤਕਤਾ ਦੀ ਆਪਣੀ ਮਿਕਨਾਤੀਸੀ ਹੈ।

ਗੁਰ ਨਾਨਕ ਸਾਹਿਬ ਨੇ ਭਾਈ ਲਹਿਣਾ ਨੂੰ ਗੁਰੂ ਵਾਰਸ ਐਲਾਨਿਆ ਅਤੇ ਉਹਨਾਂ ਦਾ ਨਾਮ ਗੁਰ
ਅੰਗਦ ਵਿੱਚ ਤਬਦੀਲ ਕਰ ਦਿੱਤਾ, ਜਿਸ ਦਾ ਅਰਥ ਹੈ "ਇਕ ਬਹੁਤ ਹੀ ਆਪਣਾ" ਜਾਂ "ਤੁਹਾਡਾ ਆਪਣਾ
ਹਿੱਸਾ"। ਭਾਈ ਲਹਿਣੇ ਨੂੰ ਵਾਰਸ ਐਲਾਨਣ ਤੋਂ ਕੁਝ ਅਰਸੇ ਬਾਅਦ, ਗੁਰ ਨਾਨਕ 22 ਸਤੰਬਰ 1539
ਨੂੰ ਕਰਤਾਰਪੁਰ ਵਿਖੇ 70 ਸਾਲ ਦੀ ਉਮਰੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋ ਗਏ।

You might also like